ਅੰਮ੍ਰਿਤਸਰ : ਗੁਰਦਾਸਪੁਰ, ਸੰਜੀਵ ਮਹਿਤਾ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿੱਚ ਭਾਰਤ-ਪਾਕਿ ਸਰਹੱਦੀ ਇਲਾਕੇ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਿਹਾ ਹੈ। Post Views: 2,652 Post navigation Punjab School Timings : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਕੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ ਰੱਦ…?