ਰੋਹਤਕ। ਸੰਜੀਵ ਮਹਿਤਾ. ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਇਸ ਵਾਰ ਉਸ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜੋ ਸ਼ਰਤਾਂ ਨਾਲ ਮਨਜ਼ੂਰ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ ਹਰਿਆਣਾ ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ਉਤੇ ਸ਼ਰਤ ਲਾਈ ਹੈ ਕਿ ਉਹ ਇਸ ਪੈਰੋਲ ਦੌਰਾਨ ਹਰਿਆਣਾ ਵਿਚ ਨਹੀਂ ਰਹਿ ਸਕਣਗੇ। ਇਸ ਦੇ ਨਾਲ ਹੀ ਕਿਸੇ ਚੋਣ ਗਤੀਵਿਧਈ ਵਿਚ ਭਾਗ ਨਹੀਂ ਲੈ ਸਕਣਗੇ। Post Views: 630 Post navigation ਕੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ ਰੱਦ…? Big News : SKM ਦਾ ਸ਼ੰਭੂ ਬਾਰਡਰ ਤੋਂ ਐਲਾਨ, 3 ਅਕਤੂਬਰ ਨੂੰ ਦੇਸ਼ ਭਰ ‘ਚ ਰੇਲ ਗੱਡੀਆਂ ਦਾ ਚੱਕਾ ਜਾਮ ਕਰਨਗੇ ਕਿਸਾਨ