ਡੇਰਾ ਬਾਬਾ ਨਾਨਕ ਸੰਜੀਵ ਮਹਿਤਾ.ਡੇਰਾ ਬਾਬਾ ਨਾਨਕ ਵਿੱਚ ਕੀ ਸਾਰੇ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਰੰਧਾਵਾ ਪਰਿਵਾਰ ਨੂੰ ਲੋਕ ਜੋ ਸਤਿਕਾਰ ਤੇ ਅਹਿਮੀਅਤ ਦੇਂਦੇ ਹਨ ਕਿਸੇ ਤੋਂ ਛੁਪੀ ਨਹੀਂ ਪਰ ਆਪਣੀ ਹਾਰ ਨੂੰ ਦੇਖ ਕੇ ਬੁਖਲਾਈ ਆਮ ਆਦਮੀ ਪਾਰਟੀ ਹੁਣ ਘਟੀਆ ਰਾਜਨੀਤੀ ‘ ਤੇ ਉਤਰ ਆਈ ਹੈ।ਪਹਿਲਾਂ ਆਪ ਉਮੀਦਵਾਰ ਗੁਰਦੀਪ ਰੰਧਾਵਾ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੇ ਭਰਾ ਅਤੇ ਮਾਂ ਨਾਲ ਮਿਲ ਕੇ ਜੱਗੂ ਕੋਲੋਂ ਜੇਲ੍ਹ ਵਿੱਚੋਂ ਵੀਡਿਓ ਕਾਲ ਕਰਵਾ ਕੇ ਲੋਕਾਂ ਨੂੰ ਕਾਂਗਰਸ ਵਿਰੁੱਧ ਡਰਾਉਣ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਤੇ ਕੱਲ੍ਹ ਡੇਰਾ ਬਾਬਾ ਨਾਨਕ ਵਿਖੇ ਰੈਲੀ ਦੌਰਾਨ ਕੇਜਰੀਵਾਲ ਨੇ ਬੇਸਿਰ ਪੈਰ ਇਲਜ਼ਾਮ ਲਗਾ ਕੇ ਲੋਕ ਸਭਾ ਮੈਂਬਰ ਅਤੇ ਮਾਝੇ ਦੇ ਹਰਮਨ ਪਿਆਰੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸੰਬੰਧੀ ਕੇਜਰੀਵਾਲ ਨੂੰ ਲੀਗਲ ਨੋਟਿਸ ਵੀ ਭੇਜਿਆ ਅਤੇ ਲੋਕ ਸਭਾ ਸਪੀਕਰ ਨੂੰ ਅਰਜੀ ਲਿਖ ਕੇ ਸੂਚਿਤ ਕਰਦਿਆਂ ਕਿਹਾ ਕਿ ਜੇਕਰ ਕੇਜਰੀਵਾਲ ਨੇ ਉਨ੍ਹਾਂ ਉੱਤੇ ਲਗਾਏ ਝੂਠੇ ਇਲਜ਼ਾਮਾਂ ਦੀ ਮੁਆਫੀ ਨਾ ਮੰਗੀ ਤਾਂ ਉਹ ਕੇਸ ਕਰਨ ਲਈ ਮਜ਼ਬੂਰ ਹੋਣਗੇ। ਇਸ ਸਭ ਦਾ ਰੰਧਾਵਾ ਦੇ ਸਮਰਥਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਮਿਲਣਸਾਰ,ਇਮਾਨਦਾਰ ਅਤੇ ਹਰ ਕਿਸੇ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਹਾਜ਼ਰ ਹੋਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦਾ ਜਵਾਬ “ਆਪ” ਦਾ ਡੇਰਾ ਬਾਬਾ ਨਾਨਕ ਵਿਚੋਂ ਬੋਰੀਆ ਬਿਸਤਰਾ ਗੋਲ ਕਰਕੇ ਦੇਣਗੇ। ਕਾਂਗਰਸ ਹਰ ਦਿਨ ਆਪਣੇ ਵਿਰੋਧੀਆਂ ਉੱਤੇ ਭਾਰੂ ਪੈਂਦੀ ਹੋਈ ਦੂਜੀਆਂ ਪਾਰਟੀਆਂ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਆਪਣੇ ਨਾਲ ਜੋੜਨ ਵਿੱਚ ਕਾਮਯਾਬ ਹੋਈ ਹੈ ਜਿਸ ਲਈ ਕਾਂਗਰਸ ਦਾ ਲੋਕਲ ਕਾਡਰ ਦਿਨ ਰਾਤ ਮਿਹਨਤ ਕਰ ਰਿਹਾ ਹੈ। ਅੱਜ ਪਿੰਡ ਕੋਟ ਮੌਲਵੀ ਅਤੇ ਡੇਰਾ ਬਾਬਾ ਨਾਨਕ ਵਿਖੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।ਇਨ੍ਹਾਂ ਸਭ ਨਵੇਂ ਮੈਂਬਰਾਂ ਦਾ ਸੁਖਜਿੰਦਰ ਸਿੰਘ ਰੰਧਾਵਾ ਨੇ ਸਵਾਗਤ ਕਰਦਿਆਂ ਕਿਹਾ ਕਿ ਅੱਜ ਤੋਂ ਇਹ ਸਾਰੇ ਸਾਡਾ ਪਰਿਵਾਰ ਹਨ ਤੇ ਇਨ੍ਹਾਂ ਨੂੰ ਮਾਣ ਸਤਿਕਾਰ ਦੇਣਾ ਅਤੇ ਇਨ੍ਹਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਹਾਜ਼ਰ ਹੋਣਾ ਮੇਰੀ ਤੇ ਮੇਰੇ ਪਰਿਵਾਰ ਦੀ ਨੈਤਿਕ ਜ਼ਿੰਮੇਵਾਰੀ ਹੈ। Post Views: 6,002 Post navigation ਡੇਰਾ ਬਾਬਾ ਨਾਨਕ ਵਿਖੇ ਜਤਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਵਿੱਚ ਆਈ ਤੇਜ਼ੀ, ਵਿਰੋਧੀ ਪਾਰਟੀਆਂ ਦੇ ਸਮਰਥਕ ਹੋਰ ਰਹੇ ਹਨ ਕਾਂਗਰਸ ਪਾਰਟੀ ‘ਚ ਸ਼ਾਮਿਲ ਸੁਖਜਿੰਦਰ ਰੰਧਾਵਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਤੋਂ ਬਾਅਦ ਡੀਐਸਪੀ ਡੇਰਾ ਬਾਬਾ ਨਾਨਕ ਨੂੰ ਹਟਾਉਣ ਦੇ ਆਦੇਸ਼