ਅੰਮ੍ਰਿਤਸਰ ਸੰਜੀਵ ਮਹਿਤਾ. ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਕੋਲੋਂ ਸਵਾਲ ਪੁੱਛਣੇ ਸ਼ੁਰੂ ਕੀਤੇ ਜਿਨ੍ਹਾਂ ਦਾ ਜਵਾਬ ਹਾਂ ਜਾਂ ਨਾਂਹ ਵਿਚ ਦੇਣ ਲਈ ਆਖਿਆ ਗਿਆ। ਸੁਖਬੀਰ ਬਾਦਲ ਨੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਆਖਿਆ ਕਿ ਸਾਥੋਂ ਬਹੁਤ ਸਾਰੀਆਂ ਭੁੱਲਾਂ ਹੋਈਆਂ ਹਨ।ਰਾਮ ਰਹੀਮ ਨੂੰ ਮਾਫ਼ੀ ਦੇਣ ਬਾਰੇ ਵੀ ਸੁਖਬੀਰ ਬਾਦਲ ਨੂੰ ਸਵਾਲ ਕੀਤੇ ਗਏ ਜਿਸ ‘ਤੇ ਉਨ੍ਹਾਂ ਨੇ ਆਪਣਾ ਜਵਾਬ ਗਿਆਨੀ ਰਘਬੀਰ ਸਿੰਘ ਦੇ ਸਾਹਮਣੇ ਰੱਖਿਆ ਤੇ ਇਸ ਗੁਨਾਹ ਨੂੰ ਵੀ ਕਬੂਲ ਕੀਤਾ। ਸੁਖਬੀਰ ਬਾਦਲ ਨੇ ਬਰਗਾੜੀ ਗੋਲੀਕਾਂਡ ਦਾ ਗੁਨਾਹ ਵੀ ਮੰਨਿਆ।

ਸੁਖਬੀਰ ਸਿੰਘ ਬਾਦਲ ਨੇ ਮੰਨਿਆ ਕਿ ਸਰਕਾਰ ਹੁੰਦਿਆਂ ਉਨ੍ਹਾਂ ਨੇ ਮਹਾਰਾਜ ਦੇ ਦੋਸ਼ੀਆਂ, ਨੌਜਵਾਨਾਂ ਸਬੰਧੀ ਕੋਈ ਵੀ ਉੱਚ ਕਦਮ ਨਹੀਂ ਚੁੱਕਿਆ ਤੇ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਜਿੰਨ੍ਹਾਂ ਪੁਲਿਸ ਅਫਸਰਾਂ ‘ਤੇ ਦੋਸ਼ ਲੱਗਦੇ ਸਨ ਉਨ੍ਹਾਂ ਨੂੰ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਤਰੱਕੀਆਂ ਦਿੱਤੀਆਂ ਗਈਆਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਪਾਰਟੀ ਵਿੱਚ ਅਹੁਦੇ ਤੇ ਟਿਕਟਾਂ ਦਿੱਤੀਆਂ ਗਈਆਂ

ਬੁਰਜ ਜਵਾਹਰ ਸਿੰਘ ਵਾਲਾ ਵਿਖੇ ਚੋਰੀ ਹੋਏ ਪਾਵਨ ਸਰੂਪ ਅਤੇ ਲੱਗੇ ਇਸ਼ਤਿਹਾਰ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਸਰਕਾਰ ਹੁੰਦਿਆਂ ਨਾਕਾਮ ਰਹੇ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਧਰਨਾ ਲਗਾ ਕੇ ਇਨਸਾਫ ਲਈ ਬੈਠੀਆਂ ਸੰਗਤਾਂ ‘ਤੇ ਪੁਲਿਸ ਬਲ ਦਾ ਦੁਰਉਪਯੋਗ ਕੀਤਾ। ਉਸ ਦੌਰਾਨ ਦੋ ਨੌਜਵਾਨ ਸ਼ਹੀਦ ਹੋਣੇ ਵੀ ਉਹਨਾਂ ਦੀ ਸਰਕਾਰ ਦੀ ਭੁੱਲ ਹੈ।

ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਦੇ ਸਾਰੇ ਵਜੀਰ ਗੁਨਾਹਗਾਰ ਹਨ ਤੇ ਸਾਰਿਆਂ ਨੂੰ ਹੀ ਇਕੋ ਜਿਹੀ ਸਜ਼ਾ ਦਿੱਤੀ ਜਾਵੇ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਮੁਖੀ ‘ਤੇ ਸਜ਼ਾ ਮਾਫ਼ੀ ਸਬੰਧੀ ਦਿੱਤੇ ਅਖ਼ਬਾਰੀ ਬਿਆਨ ‘ਤੇ ਕਿਹਾ ਕਿ ਮੈਂ ਨਹੀਂ ਦਿੱਤਾ | ਗਿਆਨੀ ਹਰਪ੍ਰੀਤ ਸਿੰਘ ਨੇ ਇਹ ਬਿਆਨ ਪੜ੍ਹ ਕੇ ਸੁਣਾਇਆ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡੇਰਾ ਮੁਖੀ ਦੀ ਮਾਫੀ ਦਾ ਮਾਮਲਾ ਕਿਸੇ ਵੀ ਕੈਬਨਿਟ ਮੀਟਿੰਗ ਵਿੱਚ ਨਹੀਂ ਆਇਆ। ਮੈਂ ਉਸ ਗਲਤੀ ਬਾਰੇ ਆਪਣੀ ਆਵਾਜ਼ ਨਹੀਂ ਉਠਾਈ ਜੋ ਮੈਨੂੰ ਕਰਨੀ ਚਾਹੀਦੀ ਸੀ। ਮੈਂ ਸਰਕਾਰ ਦਾ ਹਿੱਸਾ ਸੀ, ਇਸ ਲਈ ਮੈਂ ਆਪਣੀ ਗਲਤੀ ਸਵੀਕਾਰ ਕਰਦਾ ਹਾਂ।

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਸੀਂ ਸਵੀਕਾਰ ਕਰਦੇ ਹਾਂ ਕਿ ਸਰਕਾਰ ਵੇਲੇ ਗਲਤੀਆਂ ਹੋਈਆਂ ਹਨ। ਮੇਰੇ ਘਰ ਡੇਰਾ ਮੁਖੀ ਦੀ ਕੋਈ ਮਾਫ਼ੀ ਮੀਟਿੰਗ ਨਹੀਂ ਹੋਈ।

ਜਨਮੇਜਾ ਸਿੰਘ ਨੇ ਕਿਹਾ ਕਿ ਇਹ ਗਲਤੀਆਂ ਏਜੰਡੇ ‘ਤੇ ਨਹੀਂ ਸਨ ਪਰ ਅਸੀਂ ਗਲਤੀਆਂ ‘ਚ ਸ਼ਾਮਲ ਹਾਂ ਕਿਉਂਕਿ ਅਸੀਂ ਗਲਤੀਆਂ ਦਾ ਵਿਰੋਧ ਨਹੀਂ ਕੀਤਾ।

ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਅਸੀਂ ਸਾਰੇ ਗੁਨਾਹਗਾਰ ਹਾਂ।

SGPC ਦੀ ਅੰਤ੍ਰਿਮ ਕਮੇਟੀ ਦੇ ਮੈਂਬਰਾਂ ਨੂੰ ਤਲਬ

SGPC ਨੇ ਇਸ਼ਤਿਹਾਰ ਦੇਣ ਦਾ ਵਿਰੋਧ ਕਿਉਂ ਨਹੀਂ ਕੀਤਾ? ਕਰਨੈਲ ਸਿੰਘ ਨੇ ਕਿਹਾ ਕਿ ਮੈਂ ਵਿਰੋਧ ਕੀਤਾ ਸੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ

ਤਤਕਾਲੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਮੰਨਿਆ ਕਿ ਉਨ੍ਹਾਂ ਡੇਰਾ ਮੁਖੀ ਨੂੰ ਮਾਫੀ ਦੇਣ ਦੇ ਇਸ਼ਤਿਹਾਰ ਦਾ ਵਿਰੋਧ ਨਹੀਂ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਤਕਾਲੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਮੰਨਿਆ ਕਿ ਉਨ੍ਹਾਂ ਡੇਰਾ ਮੁਖੀ ਨੂੰ ਮਾਫ਼ੀ ਦੇਣ ਦੇ ਇਸ਼ਤਿਹਾਰ ਦਾ ਵਿਰੋਧ ਨਹੀਂ ਕੀਤਾ ਸੀ।