ਚੰਡੀਗੜ੍ਹ: ਸੰਜੀਵ ਮਹਿਤਾ. ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਭਲਕੇ ਕੀਤੀ ਜਾਵੇਗੀ। ਪਟੀਸ਼ਨਕਰਤਾ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਵਿੱਚ ਰਾਖਵਾਂਕਰਨ ਉੱਤੇ ਸਵਾਲ ਚੁੱਕੇ ਹਨ।

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਨਾਮਜ਼ਦਗੀ ਲਈ 3 ਦਿਨ ਦਾ ਸਮਾਂ ਵੱਧ ਦਿੱਤਾ ਗਿਆ ਹੈ ਜੋ ਕਿ ਕਾਨੂੰਨ ਅਨੁਸਾਰ ਗਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਗਿਆ ਹੈ।

ਪਟੀਸ਼ਨਕਰਤਾ ਨੇ ਨੋ ਡਿਊ ਸਰਟੀਫਿਕੇਟ ਲਈ ਜਾਰੀ ਕੀਤੀ ਗਈ ਲੈਟਰ ਉੱਤੇ ਸਵਾਲ ਚੁੱਕੇ ਹਨ। ਪਟੀਸ਼ਨ ਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਹ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੀਦਾ ਹੈ।