ਚੰਡੀਗੜ੍ਹ : ਸੰਜੀਵ ਮਹਿਤਾ ਪੰਜ ਅਕਤੂਬਰ ਨੂੰ ਹੋ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਪੂਰੀਆਂ ਕਰਨ ਦਾ ਦਬਾਅ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਨੇ ਤਿੰਨ ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸ਼ੰਭੂ ਬਾਰਡਰ ’ਤੇ ਸੋਮਵਾਰ ਨੂੰ ਕਰੀਬ ਸੱਤ ਮਹੀਨੇ ਤੋਂ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਤਹਿਤ ਮੁੜ ਮਿਲੀ ਪੈਰੋਲ, ਇਸ ਸੂਬੇ ਰਹਿਣ ਤੋਂ ਮਨਾਹੀ ਬੈਠਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸੰਭੂ ਬਾਰਡਰ ’ਤੇ ਧਰਨਾ ਲਗਾਈ ਬੈਠੇ ਹਨ, ਪਰ ਕੇਂਦਰ ਸਰਕਾਰ ਕਿਸਾਨੀ ਮਸਲੇ ਹੱਲ ਕਰਨ ਲਈ ਸੁਹਿਰਦਤਾ ਨਹੀਂ ਦਿਖਾਈ। ਲਖੀਮਪੁਰ ਖੀਰੀ ਕਤਲ ਕਾਂਡ ’ਚ ਸ਼ਾਮਲ ਭਾਜਪਾ ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਵਾਜ਼ਰਤ ਦੇ ਦਿੱਤੀ ਗਈ। ਇਸ ਕਰਕੇ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਆਗੂ ਨੂੰ ਮੰਤਰੀ ਮੰਡਲ ’ਚ ਸ਼ਾਮਲ ਕਰਨ ਦੇ ਵਿਰੋਧ ਸਮੇਤ 12 ਮੰਗਾਂ ਲਈ 3 ਅਕਤੂਬਰ ਨੂੰ 3 ਘੰਟੇ ਦੇਸ਼ ਵਿਆਪੀ ਰੇਲਾਂ ਰੋਕਣ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ 18 ਜ਼ਿਲ੍ਹਿਆਂ ’ਚ 35 ਥਾਵਾਂ ’ਤੇ ਰੇਲ ਦਾ ਚੱਕਾ ਜਾਮ ਕੀਤਾ ਜਾਵੇਗਾ। Post Views: 519 Post navigation ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਤਹਿਤ ਮੁੜ ਮਿਲੀ ਪੈਰੋਲ, ਇਸ ਸੂਬੇ ਰਹਿਣ ਤੋਂ ਮਨਾਹੀ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਸਖ਼ਤ, ਸਰਪੰਚੀ ਦੀ ਬੋਲੀ ਲਾਉਣ ਵਾਲੇ ਫਸਣਗੇ