ਚੰਡੀਗੜ੍ਹ : ਸੰਜੀਵ ਮਹਿਤਾ. ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨੀਲਾਮ ਕੀਤਾ ਜਾ ਰਿਹਾ ਹੈ ਅਤੇ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਤ੍ਰਿਤ ਰਿਪੋਰਟ ਪੇਸ਼ ਕਰਨ Post Views: 1,237 Post navigation Big News : SKM ਦਾ ਸ਼ੰਭੂ ਬਾਰਡਰ ਤੋਂ ਐਲਾਨ, 3 ਅਕਤੂਬਰ ਨੂੰ ਦੇਸ਼ ਭਰ ‘ਚ ਰੇਲ ਗੱਡੀਆਂ ਦਾ ਚੱਕਾ ਜਾਮ ਕਰਨਗੇ ਕਿਸਾਨ ਲਿਟਲ ਸਕਾਲਰਜ਼ ਸਕੂਲ ਸ਼ਿਵਾਲਿਕ ਸਿਟੀ ਸੈਕਟਰ 127 ਖਰੜ ਮੋਹਾਲੀ ਵੱਲੋਂ ਗਾਂਧੀ ਜਯੰਤੀ ਮਨਾਈ ਗਈ।