ਅੰਮ੍ਰਿਤਸਰ ਸੰਜੀਵ ਮਹਿਤਾ ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ ਕਰਨਗੇ। ਸੁਖਬੀਰ ਦੀ ਲੱਤ ‘ਤੇ ਪਲਾਸਟਰ ਹੋਣ ਕਾਰਨ ਉਨ੍ਹਾਂ ਨੂੰ ਬਰਸ਼ਾ ਲੈ ਕੇ ਵ੍ਹੀਲ ਚੇਅਰ ‘ਤੇ ਬੈਠ ਕੇ ਮੁੱਖ ਗੇਟ ‘ਤੇ ਇਕ ਘੰਟੇ ਦੀ ਸੇਵਾ ਤੇ ਫਿਰ ਲੰਗਰ ਦੇ ਬਰਤਨ ਧੋਣ ਦੀ ਸੇਵਾ ਦਿੱਤੀ ਗਈ ਹੈ। ਡੇਰਾ ਮੁਖੀ ਨੂੰ ਮਾਫ਼ੀ ਮੰਗਵਾਉਣ ‘ਤੇ ਸਿੰਘ ਸਾਹਿਬਾਨ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫਖਰ-ਏ-ਕੌਮ ਦਾ ਖਿਤਾਬ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਡੇਰਾ ਮੁਖੀ ਦੀ ਮਾਫ਼ੀ ਲਈ ਦਿੱਤੇ ਇਸ਼ਤਿਹਾਰ ਦੀ ਰਾਸ਼ੀ ਵਿਆਜ ਸਮੇਤ ਖਾਤਾ ਸ਼ਾਖਾ ‘ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। Post Views: 4,023 Post navigation Big breaking ਡੇਰਾ ਮੁਖੀ ਨੂੰ ਮਾਫ਼ੀ ਸਮੇਤ ਸੁਖਬੀਰ ਬਾਦਲ ਨੇ ਕਬੂਲੇ ਸਾਰੇ ਗੁਨਾਹ; ਜਾਣੋ ਇਕੱਲੇ-ਇਕੱਲੇ ਸਵਾਲ ਦਾ ਜਵਾਬ ਪੰਥ ਦੋਖੀਆਂ ਨੂੰ ਨਾ ਕਦੇ ਗੁਰੂ ਸਾਹਿਬ ਮੁਆਫ਼ ਕਰਨਗੇ ਤੇ ਨਾ ਹੀ ਸਮੁੱਚਾ ਪੰਥ –ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ